Charanjit Singh Channi : ਮਹਿਲਾ ਕਮਿਸ਼ਨ ਦਾ ਸਾਬਕਾ CM ਚੰਨੀ ’ਤੇ ਐਕਸ਼ਨ, ਡੀਜੀਪੀ ਪੰਜਾਬ ਨੂੰ ਕਾਰਵਾਈ ਲਈ ਆਖਿਆ
Charanjit Singh Channi : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦਾ ਮਾਮਲਾ ਤੂਲ ਫੜਦਾ ਨਜ਼ਰ ਆ ਰਿਹਾ ਹੈ। ਹੁਣ ਇਸ ਮਾਮਲੇ ’ਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਡੀਜੀਪੀ, ਪੰਜਾਬ ਨੂੰ 24 ਘੰਟਿਆਂ ’ਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੰਗਲਵਾਰ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਸੌਂਪਣ ਲਈ ਵੀ ਕਿਹਾ ਗਿਆ ਹੈ।