Amritsar News: ਅਦਾਕਾਰ ਸੋਨੂੰ ਸੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Amritsar News: ਬਾਲੀਵੁੱਡ ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ ਅੰਮ੍ਰਿਤਸਰ ਵਿਖੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਰਸਭਿੰਨਾ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੀ ਫਿਲਮ ਫਤਹਿ ਦੀ ਸਫਲਤਾ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਕਾਫੀ ਸ਼ਾਂਤੀ ਮਿਲੀ ਹੈ। ਉਨ੍ਹਾਂ ਨੇ ਫਿਲਮ ਫਤਹਿ ਦੀ ਚੜ੍ਹਦੀਕਲਾ ਦੀ ਪ੍ਰਾਥਨਾ ਕੀਤੀ ਹੈ।