Amritsar News: ਅਦਾਕਾਰਾ ਤੇ ਮਾਡਲ ਨਰਗਿਸ ਫਾਖ਼ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
Amritsar News: ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਪਹੁੰਚਦੀ ਹੈ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ ਉਥੇ ਹੀ ਕਈ ਫਿਲਮੀ ਅਦਾਕਾਰ ਤੇ ਕਈ ਸਿਆਸੀ ਲੀਡਰ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ। ਅੱਜ ਅਮਰੀਕੀ ਅਦਾਕਾਰਾ ਤੇ ਮਾਡਲ ਨਰਗਿਸ ਫਾਖ਼ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੀ। ਉਨ੍ਹਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਵਿੱਤਰ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਗਿਸ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ 2010 ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਇੱਕ ਫਿਲਮ ਦੀ ਪ੍ਰਮੋਸ਼ਨ ਤੋਂ ਪਹਿਲਾਂ ਮੱਥਾ ਟੇਕਣ ਪਹੁੰਚੇ ਸਨ ਅਤੇ ਉਸ ਤੋਂ ਬਾਅਦ 14 ਸਾਲਾਂ ਬਾਅਦ ਹੁਣ ਉਨ੍ਹਾਂ ਨੂੰ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਇੱਥੇ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬੜੀ ਸ਼ਾਂਤੀ ਮਿਲੀ ਹੈ।