Punjab Politics: ਐਚਐਸ ਫੂਲਕਾ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਕੀਤਾ ਐਲਾਨ
ਰਵਿੰਦਰ ਸਿੰਘ Sat, 07 Dec 2024-5:13 pm,
Punjab Politics: ਪੰਜਾਬ ਵਿਧਾਨ ਸਭਾ ਦੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਖੇਤਰੀ ਪਾਰਟੀ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਨਵੀਂ ਮੈਂਬਰਸ਼ਿਪ ਤੋਂ ਬਾਅਦ ਕੋਈ ਵੀ ਪ੍ਰਧਾਨ ਬਣੇ, ਉਨ੍ਹਾਂ ਨੂੰ ਸਵੀਕਾਰ ਹੋਵੇਗਾ। ਭਾਵੇਂ ਬਾਦਲ ਪਰਿਵਾਰ ਦਾ ਜਾਂ ਕੋਈ ਹੋਰ ਸਖ਼ਸ਼ ਕਿਉਂ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਨੂੰ ਲੈ ਕੇ ਜਿਸ ਪ੍ਰਕਾਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਉਹ ਬੇਹੱਦ ਮੰਦਭਾਗੀ ਹੈ।