Ravneet Bittu News: ਸ਼ਿਵ ਸੈਨਾ ਆਗੂ ਉਪਰ ਹਮਲੇ ਮਗਰੋਂ ਰਵਨੀਤ ਬਿੱਟੂ ਨੇ ਕਾਨੂੰਨੀ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ
Ravneet Bittu News: ਲੁਧਿਆਣਾ ਵਿੱਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ 'ਤੇ ਨਹਿੰਗ ਸਿੰਘਾਂ ਦੇ ਬਾਣੇ ਵਿੱਚ ਆਏ ਕੁਝ ਨੌਜਵਾਨਾਂ ਵੱਲੋਂ ਹਮਲੇ ਦੀ ਘਟਨਾ ਤੋਂ ਬਾਅਦ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਇਸ ਘਟਨਾ ਨੂੰ ਲੈ ਕੇ ਕਾਨੂੰਨੀ ਵਿਵਸਥਾ ਉਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਵਿੱਚ ਕਾਨੂੰਨ ਦਾ ਮਜ਼ਾਕ ਬਣ ਗਿਆ ਹੈ।