Raj Kumar Chabbewal: `ਆਪ` `ਚ ਸ਼ਾਮਿਲ ਹੋਣ ਤੋਂ ਬਾਅਦ ਰਾਜ ਕੁਮਾਰ ਚੱਬੇਵਾਲ ਬੋਲੇ, CM ਮਾਨ ਦੀ ਸੋਚ ਤੋਂ ਹੋਇਆ ਪ੍ਰਭਾਵਿਤ
Raj Kumar Chabewal: ਚੱਬੇਵਾਲ ਤੋਂ ਕਾਂਗਰਸ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਨੂੰ ਅਲਵੀਦਾ ਆਖ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕੋਈ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ। ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਨੇ ਮੈਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕੀਤਾ ਹੈ।