Amritsar Airport: ਅੰਮ੍ਰਿਤਸਰ ਏਅਰਪੋਰਟ `ਤੇ ਹੰਗਾਮਾ; ਯਾਤਰੀਆਂ ਨੂੰ 6 ਘੰਟੇ ਤੱਕ ਕਰਨਾ ਪਿਆ ਇੰਤਜ਼ਾਰ
Amritsar Airport: ਪੰਜਾਬ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ 'ਤੇ ਖੜ੍ਹੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਏਅਰ ਇੰਡੀਆ (ਏ.ਆਈ.) ਐਕਸਪ੍ਰੈੱਸ ਫਲਾਈਟ 'ਚ ਸ਼ਨੀਵਾਰ ਰਾਤ ਨੂੰ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਫਲਾਈਟ IX-191 ਅੱਧੀ ਰਾਤ 12 ਵਜੇ ਰੱਦ ਕਰ ਦਿੱਤੀ ਗਈ ਸੀ। ਇਸ ਫਲਾਈਟ 'ਚ ਯਾਤਰੀ ਲਗਭਗ 6 ਘੰਟੇ ਤੱਕ ਟੇਕਆਫ ਦਾ ਇੰਤਜ਼ਾਰ ਕਰਦੇ ਰਹੇ। ਰੱਦ ਹੋਣ ਦੀ ਸੂਚਨਾ ਮਿਲਦੇ ਹੀ ਯਾਤਰੀ ਗੁੱਸੇ 'ਚ ਆ ਗਏ। ਏਅਰਲਾਈਨਜ਼ ਕੋਲ ਮੁਆਫੀ ਮੰਗਣ ਤੋਂ ਇਲਾਵਾ ਕੋਈ ਜਵਾਬ ਨਹੀਂ ਸੀ।