Akali Dal News: ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਪਾਰਟੀਆਂ ਨਾਲ ਮਿਲਕੇ ਜਿੱਤੀ ਚੋਣ- ਪਰਮਿੰਦਰ ਢੀਂਡਸਾ
Akali Dal News: ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਹੀ ਆਗੂਆਂ ਉਤੇ ਵੱਡਾ ਹਮਲਾ ਬੋਲਿਆ ਹੈ। ਢੀਂਡਸਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਪਾਰਟੀਆਂ ਦੇ ਨਾਲ ਮਿਲ ਕੇ ਚੋਣ ਜਿੱਤੀ ਹੈ। ਅਸੀਂ ਪਹਿਲਾਂ ਕਹਿ ਦਿੱਤਾ ਸੀ ਕਿ ਉਹ ਸੰਗਰੂਰ ਦੇ ਉਮੀਦਵਾਰ ਨੂੰ ਸਮਰਥਨ ਨਹੀਂ ਕਰਨਗੇ। ਅਕਾਲੀ ਦਲ ਜਿਨ੍ਹਾਂ ਸ਼ਰਤਾਂ ਉਤੇ ਉਨ੍ਹਾਂ ਨੂੰ ਵਾਪਸ ਲੈ ਕੇ ਆਏ ਸਨ ਉਹ ਪੂਰੀਆਂ ਨਹੀਂ ਕੀਤੀਆਂ ਗਈਆਂ ਸਨ।