Khanna News: ਕਾਂਗਰਸ ਦੀ ਚੋਣ ਸਭਾ `ਚ ਸ਼ਰਾਬ ਵੰਡਣ ਦੇ ਲੱਗੇ ਦੋਸ਼, ਜੋੜਾਮਾਜਰਾ ਨੇ ਕਿਹਾ- ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨਗੇ
Khanna News: ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਦੇ ਇਲਾਕੇ ਵਿੱਚ ਕਾਂਗਰਸ ਦੀ ਚੋਣ ਸਭਾ ਵਿੱਚ ਸ਼ਰਾਬ ਵੰਡਣ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਉਤੇ ਵਿਵਾਦ ਖੜ੍ਹਾ ਹੋ ਗਿਆ। ਵਿਰੋਧੀ ਧਿਰਾਂ ਨੇ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਨੂੰ ਘੇਰ ਲਿਆ ਹੈ। ਆਮ ਆਦਮੀ ਪਾਰਟੀ ਨੇ ਇਸ ਦੀ ਨਿੰਦਾ ਕਰਦੇ ਹੋਏ ਚੋਣ ਕਮਿਸ਼ਨ ਤੋਂ ਸ਼ਿਕਾਇਤ ਕਰਨ ਦੀ ਗੱਲ ਕਹੀ।