Amrinder raja Warring News: ਅਕਾਲੀ-ਭਾਜਪਾ ਵਿੱਚ ਗਠਜੋੜ ਹੋ ਚੁੱਕਾ ਸਿਰਫ਼ ਚੋਣ ਜ਼ਾਬਤੇ ਦੀ ਉਡੀਕ ਕਰ ਰਹੇ-ਰਾਜਾ ਵੜਿੰਗ
Amrinder raja Warring News: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਹਲਕਾ ਗਿੱਦੜਬਾਹਾ ਵਿੱਚ ਵੱਖ-ਵੱਖ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਜਿੱਥੇ ਕਿਸਾਨ ਅੰਦੋਲਨ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਉਤੇ ਕਈ ਸਵਾਲ ਖੜ੍ਹੇ ਕੀਤੇ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਸਬੰਧੀ ਵਿੱਚ ਖੁਲਾਸੇ ਕਰਦਿਆ ਬੀਤੇ ਦਿਨੀਂ ਹਰਸਿਮਰਤ ਕੌਰ ਬਾਦਲ ਦੇ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਬਿਆਨ ਉਤੇ ਤੰਜ਼ ਕੱਸਿਆ ਹੈ।
ਏਮਜ਼ ਬਠਿੰਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੁਅਲ ਸਮਾਗਮ ਦੌਰਾਨ ਐਮਪੀ ਹਰਸਿਮਰਤ ਕੌਰ ਬਾਦਲ ਦੇ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਬਿਆਨ ਉਪਰੰਤ ਭਾਜਪਾ ਦੇ ਮੰਤਰੀ ਹਰਦੀਪ ਪੁਰੀ, ਸੋਮ ਨਾਥ ਦੇ ਸਾਹਮਣੇ ਆਏ ਬਿਆਨ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ-ਭਾਜਪਾ ਦੇ ਆਗੂ ਸਿਰਫ਼ ਦਿਖਾਵੇ ਲਈ ਇਹ ਕਰ ਰਹੇ ਹਨ, ਅੰਦਰੋਂ ਦੋਵਾਂ ਪਾਰਟੀਆਂ ਦਾ ਗਠਜੋੜ ਹੋ ਚੁੱਕਾ ਹੈ ਤੇ ਦੋਵੇ ਸਿਰਫ਼ ਚੋਣ ਜ਼ਾਬਤੇ ਦੀ ਉਡੀਕ ਵਿੱਚ ਹਨ।