Raja Waring Video: ਜੇ `ਆਪ` 13 ਸੀਟਾਂ ਜਿੱਤੀ ਤਾਂ ਮੈਂ ਸਿਆਸਤ ਛੱਡ ਦਵਾਂਗਾ-ਅਮਰਿੰਦਰ ਸਿੰਘ ਰਾਜਾ ਵੜਿੰਗ
Raja Waring Video: 18ਵੀਂਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਾਫੀ ਭਖੀ ਹੋਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ 13 ਦੀਆਂ 13 ਸੀਟਾਂ ਜਿੱਤਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ 13 ਸੀਟਾਂ ਜਿੱਤੀ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਨੇ ਕਿਹਾ ਕਿ ਖੋਖਲੀ ਬਿਆਨਬਾਜ਼ੀ ਨਾਲ ਲੋਕ ਪ੍ਰਭਾਵਿਤ ਨਹੀਂ ਹੋਣਗੇ। ਕਾਂਗਰਸ ਪਾਰਟੀ ਪੰਜਾਬ ਵਿੱਚ ਵੱਡੀ ਪਾਰਟੀ ਬਣ ਕੇ ਉਭਰੇਗੀ।