Mansa News: ਸ਼ਿਮਲਾ ਮਿਰਚ ਦੀ ਫ਼ਸਲ `ਤੇ ਸੁੰਡੀ ਦਾ ਹਮਲਾ; ਕਿਸਾਨ ਸੜਕਾਂ `ਤੇ ਸੁੱਟ ਰਹੇ ਫ਼ਸਲ
Mansa News: ਸ਼ਿਮਲਾ ਮਿਰਚ ਦੀ ਫ਼ਸਲ ਉਤੇ ਅਮਰੀਕਨ ਸੁੰਡੀ ਦਾ ਹਮਲਾ ਹੋਇਆ ਜਿਸ ਤੋਂ ਬਾਅਦ ਕਿਸਾਨ ਸ਼ਿਮਲਾ ਮਿਰਚ ਦੀ ਫਸਲ ਨੂੰ ਸੜਕਾਂ ਉਤੇ ਸੁੱਟਣ ਲਈ ਮਜਬੂਰ ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਕਿ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਤੋਂ ਬਾਅਦ ਵੀ ਸੁੰਡੀ ਦਾ ਹਮਲਾ ਨਹੀਂ ਰੁਕ ਰਿਹਾ ਤੇ ਨਾ ਹੀ ਕੋਈ ਅਧਿਕਾਰੀ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਪਹੁੰਚ ਰਿਹਾ। ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਵਿੱਚ ਕਿਸਾਨਾਂ ਵੱਲੋਂ ਵੱਡੇ ਪੱਧਰ ਉਤੇ ਸ਼ਿਮਲਾ ਮਿਰਚ ਦੀ ਕਾਸ਼ਤ ਕੀਤੀ ਗਈ ਹੈ। ਇਸ ਵਾਰ ਕਿਸਾਨਾਂ ਦੀ ਚਿੰਤਾ ਫਿਰ ਤੋਂ ਵੱਧ ਗਈ ਹੈ ਕਿਉਂਕਿ ਕਿਸਾਨਾਂ ਦੀ ਸ਼ਿਮਲਾ ਮਿਰਚ ਦੀ ਫ਼ਸਲ ਉਤੇ ਅਮਰੀਕਨ ਸੁੰਡੀ ਦਾ ਹਮਲਾ ਹੋਇਆ ਅਤੇ ਕੀਟ ਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਤੋਂ ਬਾਅਦ ਵੀ ਸੁੰਡੀ ਦਾ ਹਮਲਾ ਨਹੀਂ ਰੁਕ ਰਿਹਾ।