Amritpal Waring statement: ਅੰਮ੍ਰਿਤਾ ਵੜਿੰਗ ਨੇ ਗੁਰੂਆਂ ਦੇ ਪੰਜੇ ਨਾਲ ਕੀਤੀ ਕਾਂਗਰਸ ਦੇ ਪੰਜੇ ਦੀ ਤੁਲਨਾ, ਸਿੱਖਾਂ `ਚ ਰੋਸ
Amritpal Waring statement: ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਵਿਵਾਦਤ ਬਿਆਨ ਕਾਰਨ ਸਿੱਖ ਭਾਈਚਾਰੇ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਗੁਰੂਆਂ ਦੇ ਪੰਜੇ ਦੀ ਤੁਲਨਾ ਕਾਂਗਰਸ ਦੇ ਪੰਜੇ ਨਾਲ ਕਰਕੇ ਵਿਵਾਦ ਛੇੜ ਦਿੱਤਾ ਹੈ। ਉਨ੍ਹਾਂ ਨੇ ਬਿਆਨ ਦਿੱਤਾ ਕਿ “ਮੈਂ ਗੁਰੂਆਂ ਦੇ ਪੰਜੇ ਲਈ ਵੋਟ ਮੰਗਣ ਆਈ ਹਾਂ, ਗੁਰੂ ਨਾਨਕ ਦੇਵ ਜੀ ਦਾ ਵੀ ਪੰਜਾ ਸੀ ਤੇ ਕਾਂਗਰਸ ਨੇ ਵੀ ਪੰਜਾ ਚੁਣਿਆ”, ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੂੰ ਲੈ ਕੇ ਸਿੱਖਾਂ ‘ਚ ਭਾਰੀ ਰੋਸ ਹੈ।