AmritpalSingh: ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਾ ਬੰਦੀ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ
Amritpal Singh: ਅਸਾਮ ਦੀ ਡਿੱਬੜੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸਦੇ ਨੌ ਸਾਥੀਆਂ ਨੂੰ ਛਡਵਾਉਣ ਲਈ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਕੁਝ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਨ ਪਹੁੰਚੇ ਹਨ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਨਾਲ ਪ੍ਰਦਰਸ਼ਨ 'ਚ ਅਜਨਾਲੇ ਗਏ ਕੁਝ ਹੋਰ ਨੌਜਵਾਨਾਂ ਨੂੰ ਪੰਜਾਬ ਦੀਆਂ ਵੱਖ-ਵੱਖ ਦੀ ਜੇਲ੍ਹਾਂ 'ਚ ਬੰਦ ਕੀਤਾ ਹੋਇਆ ਹੈ, ਜਿਨ੍ਹਾਂ ਵਿੱਚ ਕੁੱਝ ਨੌਜਵਾਨ ਅੰਮ੍ਰਿਤਸਰ ਦੀ ਜੇਲ੍ਹ 'ਚ ਬੰਦ ਹਨ।