Amritpal Singh Brother Drugs Case: ਪੁੱਤ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਿਤਾ ਦਾ ਬਿਆਨ ਆਇਆ ਸਾਹਮਣੇ
Amritpal Singh Brother Drugs Case: ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਜ਼ੀ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਇੱਕ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੁੱਤ ਹਰਪ੍ਰੀਤ ਸਿੰਘ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ।