Amritpal Singh latest news: NIA ਅਤੇ ਪੰਜਾਬ ਪੁਲਿਸ ਨੇ ਕਪੂਰਥਲਾ ਦੇ ਵਕੀਲ ਨੂੰ ਹਿਰਾਸਤ `ਚ ਲਿਆ, ਅੰਮ੍ਰਿਤਪਾਲ ਨੂੰ ਲੈਕੇ ਸਾਂਝਾ ਕੀਤੀ ਸੀ ਪੋਸਟ
Apr 15, 2023, 13:26 PM IST
Amritpal Singh latest news: ਪੰਜਾਬ ਪੁਲਿਸ ਅਤੇ ਕੌਮੀ ਜਾਂਚ ਏਜੰਸੀ ਐਨਆਈਏ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਜ਼ਿਲ੍ਹਾ ਅਦਾਲਤ ਕਪੂਰਥਲਾ ਵਿੱਚ ਪ੍ਰੈਕਟਿਸ ਕਰ ਰਹੇ ਇੱਕ ਵਕੀਲ ਨੂੰ ਹਿਰਾਸਤ 'ਚ ਲਿਆ ਹੈ। ਪਤਾ ਲੱਗਿਆ ਹੈ ਕਿ ਐਡਵੋਕੇਟ ਰਾਜਦੀਪ ਸਿੰਘ ਨੇ ਫਰਾਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਬਾਰੇ ਆਪਣੀ ਫੇਸਬੁੱਕ ਪੇਜ 'ਤੇ ਕੋਈ ਪੋਸਟ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਨਆਈਏ ਹਰਕਤ ਵਿੱਚ ਆ ਗਈ ਅਤੇ ਵਕੀਲ ਨੂੰ ਹਿਰਾਸਤ ਵਿੱਚ ਲੈ ਲਿਆ।