Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ `ਚ ਨਵਾਂ ਅਪਡੇਟ, ਜਾਣੋ ਨਵੇਂ ਖੁਲਾਸੇ..
Apr 13, 2023, 19:00 PM IST
Amritpal Singh latest news: ਅੰਮ੍ਰਿਤਪਾਲ ਸਿੰਘ ਦੀ ਫਰਾਰੀ ਦੇ ਮਾਮਲੇ ਵਿਚ ਹੁਸ਼ਿਆਰਪੁਰ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਪਿੰਡ ਮਰਨਾਈਆਂ ਦੇ ਨਾਲ ਲਗਦੇ ਪਿੰਡ ਰਾਜਪੁਰ ਭਾਈਆਂ ਤੋਂ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਇਸੇ ਪਿੰਡ ਦੇ ਦੋ ਹੋਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ, ਪਰ ਉਨ੍ਹਾਂ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ। ਪੁਲਿਸ ਇਸ ਮਾਮਲੇ ਵਿਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 28 ਮਾਰਚ ਨੂੰ ਪਿੰਡ ਮਰਨਾਈਆਂ ਤੋਂ ਜਦ ਅੰਮ੍ਰਿਤਪਾਲ ਸਿੰਘ ਫਰਾਰ ਹੋਇਆ ਸੀ, ਤਾਂ ਉਹ ਇਨ੍ਹਾਂ ਦੋਹਾਂ ਭਰਾਵਾਂ ਨੂੰ ਉਸੇ ਰਾਤ ਮਿਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਰਾਜਪੁਰ ਭਾਈਆਂ ਦੇ ਗੁਰਦੀਪ ਸਿੰਘ ਅਤੇ ਕੁਲਦੀਪ ਸਿੰਘ ਜੋ ਕਿ ਸਕੇ ਭਰਾ ਹਨ ‘ਤੇ ਰਾਤ ਨੂੰ ਮਾਈਨਿੰਗ ਦੇ ਕੰਮ ਵਿੱਚ ਦਿਹਾੜੀ ਦਾ ਕੰਮ ਕਰਦੇ ਹਨ। ਗੁਰਦੀਪ ਸਿੰਘ ਅਤੇ ਕੁਲਦੀਪ ਸਿੰਘ ਨੇ ਕੀ ਨਵੇਂ ਖੁਲਾਸੇ ਕੀਤੇ ਹਨ, ਵੀਡੀਓ ਵੇਖੋ ਤੇ ਜਾਣੋ..