Amritpal Singh news: ਅੰਮ੍ਰਿਤਪਾਲ ਸਿੰਘ ਦੀ ਭਾਲ `ਚ ਵਧੀ ਚੌਕਸੀ, ਕੱਲ੍ਹ ਤਲਵੰਡੀ ਸਾਬੋ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤਾ ਜਾਵੇਗਾ ਸੰਮੇਲਨ
Apr 06, 2023, 18:39 PM IST
Amritpal Singh news: ਭਗੌੜੇ ਅੰਮ੍ਰਿਤਪਾਲ ਦੀ ਭਾਲ ਵਿੱਚ ਪੰਜਾਬ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਕੱਲ੍ਹ ਤਲਵੰਡੀ ਸਾਬੋ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸੰਮੇਲਨ ਕੀਤਾ ਜਾਵੇਗਾ। ਸੰਮੇਲਨ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਸੀ.ਆਰ.ਪੀ.ਐਫ ਅਤੇ ਆਰ.ਏ.ਐਫ ਫੋਰਸ ਨਾਲ ਤਿਆਰ ਨਜ਼ਰ ਆ ਰਹੀ ਹੈ। ਇਸ ਸਬੰਧੀ ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਨੇ ਜੋ ਸਰਬੱਤ ਖਾਲਸਾ ਦਾ ਜਿਕਰ ਕੀਤਾ ਹੈ, ਇਸ ਬਾਰੇ ਤਾਂ ਜਥੇਦਾਰ ਹੀ ਦੱਸ ਸਕਦੇ ਹਨ ਪਰ ਭਲਕੇ ਤਲਵੰਡੀ ਸਾਬੋ ਦੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਾਨਫਰੰਸ ਹੋਣੀ ਹੈ। ਏ.ਡੀ.ਜੀ.ਪੀ ਬਠਿੰਡਾ ਦੀ ਅਗਵਾਈ ਵਿੱਚ ਆਉਣ ਵਾਲੇ ਵਿਸਾਖੀ ਮੇਲੇ ਦੇ ਸਬੰਧ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਸ਼ਹਿਰ ਵਿੱਚ ਸ਼ਾਂਤੀ ਬਣੀ ਰਹੇ।