Papalpreet Singh arrested: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰ, ਜਾਣੋ ਪੂਰੀ ਖ਼ਬਰ
Apr 10, 2023, 15:39 PM IST
Papalpreet Singh arrested: ਫਰਾਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪਪਲਪ੍ਰੀਤ ਅੰਮ੍ਰਿਤਪਾਲ ਸਿੰਘ ਦਾ ਖਾਸ ਸਾਥੀ ਹੈ, ਜਿਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੈ ਪਰ ਪੱਪਲਪ੍ਰੀਤ ਦੀ ਗ੍ਰਿਫ਼ਤਾਰੀ ਬਹੁਤ ਜ਼ਰੂਰੀ ਹੈ। ਇਹ ਉਹੀ ਪੱਪਲਪ੍ਰੀਤ ਹੈ ਜਿਸ ਨੇ ਅੰਮ੍ਰਿਤਪਾਲ ਦੀ ਪੁਲਿਸ ਤੋਂ ਭੱਜਣ ਵਿਚ ਕਾਫੀ ਮਦਦ ਕੀਤੀ ਸੀ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਚੁੱਕੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਪਪਲਪ੍ਰੀਤ ਨੂੰ ਜਲਦ ਅਸਾਮ ਲੈ ਜਾਇਆ ਜਾਵੇਗਾ। ਵੀਡੀਓ ਤੋਂ ਪੂਰੀ ਜਾਣਕਾਰੀ ਪ੍ਰਾਪਤ ਕਰੋ...