Independence Day 2024: ਅਟਾਰੀ ਵਾਹਗਾ ਸਰਹੱਦ `ਤੇ BSF ਵੱਲੋਂ ਲਹਿਰਾਇਆ ਗਿਆ ਤਿਰੰਗਾ, ਵੰਡੀਆਂ ਗਈਆਂ ਮਠਿਆਈਆਂ
Independence Day 2024: ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਬੀਐਸਐਫ ਰੇਂਜਰ ਨੂੰ ਮਠਿਆਈਆਂ ਭੇਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਭਾਰਤ ਆਜ਼ਾਦ ਹੋਇਆ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ।