Guru Nanak Jayanti: ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ, ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਸ੍ਰੀ ਹਰਿਮੰਦਰ ਸਾਹਿਬ,ਵੇਖੋ ਵੀਡੀਓ
Guru Nanak Dev Ji Prakash Parv: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ ਵਿੱਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਖੂਬਸੂਰਤ ਲਾਈਟਾਂਂ ਨਾਲ ਸਜਾਇਆ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਗਿਆ ਹੈ।