Amritsar News: ਕੈਬਨਿਟ ਗੁਰਮੀਤ ਸਿੰਘ ਖੁੱਡੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ; ਸਰਬੱਤ ਦਾ ਭਲਾ ਮੰਗਿਆ
ਰਵਿੰਦਰ ਸਿੰਘ Thu, 05 Dec 2024-12:52 pm,
Amritsar News: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਅਸੀਸਾਂ ਵੀ ਲਈਆਂ। 6 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਪਿੱਛੇ ਧੱਕਦੀ ਹੈ, ਪੰਜਾਬ ਖੇਤੀ 'ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਬੁੱਢਾ ਨਾਲਾ ਵਿਖੇ ਲੱਗੇ ਮੋਰਚੇ ਬਾਰੇ ਉਨ੍ਹਾਂ ਕਿਹਾ ਕਿ ਫੈਕਟਰੀਆਂ ਦੇ ਮਾਲਕ ਮੁਨਾਫ਼ਾ ਕਮਾ ਰਹੇ ਹਨ ਪਰ ਉਨ੍ਹਾਂ ਨੂੰ ਦੂਜਿਆਂ ਨੂੰ ਮੁਸ਼ਕਲਾਂ ਵਿੱਚ ਨਹੀਂ ਪਾਉਣਾ ਚਾਹੀਦਾ।