Amritsar news: ਜ਼ਹਿਰੀਲੀ ਚੀਜ਼ ਨਿਗਲਣ ਨਾਲ ਛੇਵੀਂ ਜਮਾਤ ਦੇ ਵਿਦਿਆਰਥੀ ਦੀ ਹੋਈ ਮੌਤ, ਜਾਣੋ ਪੂਰਾ ਮਾਮਲਾ
Apr 08, 2023, 18:26 PM IST
Amritsar news: ਅੰਮ੍ਰਿਤਸਰ ਦੇ ਬਟਾਲਾ ਰੋਡ ਸਨ ਸਿਟੀ ਦੇ ਨੇੜੇ ਨਿਜੀ ਸਕੂਲ ਵਿੱਚ ਜ਼ਹਿਰੀਲੀ ਚੀਜ ਨਿਗਲਣ ਵਾਲੇ ਅਨੁਰਾਗ ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਅਨੁਰਾਗ ਛੇਵੀ ਜਮਾਤ ਦਾ ਵਿਦਿਆਰਥੀ ਸੀ। ਉਸਦੇ ਪਰਿਵਾਰਿਕ ਮੈਬਰਾਂ ਦੇ ਮੁਤਾਬਿਕ ਸਕੂਲ ਵਿੱਚ ਉਸਨੇ ਕੋਈ ਜ਼ਹਿਰੀਲੀ ਚੀਜ ਨਿਗਲੀ ਤੇ ਪਿਛਲੇ ਦੋ ਦਿਨ ਤੋਂ ਹਪਸਤਾਲ ਵਿਚ ਜਿੰਦਗੀ ਤੇ ਮੋਤ ਨਾਲ ਝੁਝ ਰਿਹਾ ਸੀ। ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਬਰਾਂ ਵੱਲੋਂ ਪੁਲਿਸ ਥਾਣੇ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੇ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਦੇ ਉਪਰ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਜਿਨ੍ਹਾਂ ਕਾਰਣ ਬੱਚੇ ਦੀ ਮੌਤ ਹੋ ਗਈ। ਓਨ੍ਹਾਂ ਨੇ ਕਿਹਾ ਕਿ ਅਸੀਂ ਸਕੂਲ ਪ੍ਰਸ਼ਾਸਨ ਪ੍ਰਿੰਸੀਪਲ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਨ।