Tourism Minister of the Year: ਅਨਮੋਲ ਗਗਨ ਮਾਨ ਨੇ ਜਿੱਤਿਆ `ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ` ਖਿਤਾਬ
Anmol Gagan Mann: ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ।