Arvind Kejriwal Bail: ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ AAP ਦੇ ਵਰਕਰਾਂ ਨੇ ਅੰਮ੍ਰਿਤਸਰ `ਚ ਮਨਾਇਆ ਜਸ਼ਨ
Arvind Kejriwal Bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਦੇ ਵਿੱਚ ਅੱਜ ਜਮਾਨਤ ਮਿਲ ਗਈ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ। ਹਰ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਢੋਲ ਵਜਾ ਕੇ ਭੰਗੜੇ ਪਾ ਕੇ ਖੁਸ਼ੀ ਮਨਾਈ ਜਾ ਰਹੀ ਹੈ ਜਿਸ ਦੇ ਚਲਦੇ ਅੰਮ੍ਰਿਤਸਰ ਵੀ ਆਮ ਆਦਮੀ ਪਾਰਟੀ ਦੇ ਸ਼ਹਿਰੀ ਦਫਤਰ ਦੇ ਵਿੱਚ ਆਪ ਵਰਕਰਾਂ ਨੇਤਾਵਾਂ ਤੇ ਐਮਐਲਏਆਂ ਨੇ ਪਹੁੰਚ ਕੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਮਾਨਤ ਦਾ ਖੁਸ਼ੀ ਦਾ ਪ੍ਰਗਟਾਵਾ ਕੀਤਾ।