Arvind Kejriwal ED Arrest: ਕੇਜਰੀਵਾਲ ਦਾ ਰਿਮਾਂਡ ਖ਼ਤਮ, ਅੱਜ ਕੋਰਟ `ਚ ਹੋਵਗੀ ਪੇਸ਼ੀ
Arvind Kejriwal ED Arrest: ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ 28 ਮਾਰਚ ਨੂੰ ਖਤਮ ਹੋ ਰਿਹਾ ਹੈ। ਉਹਨਾਂ ਨੂੰ ਅੱਜ ਦੁਪਹਿਰ 2 ਵਜੇ ਤੋਂ ਪਹਿਲਾਂ ਰਾਊਜ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 22 ਮਾਰਚ ਨੂੰ ਉਸ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।