RP Singh News: ਅਰਵਿੰਦ ਕੇਜਰੀਵਾਲ ਨੇ ਮਜਬੂਰੀ ਵਿੱਚ ਦਿੱਤਾ ਅਸਤੀਫ਼ਾ -ਆਰਪੀ ਸਿੰਘ
RP Singh News: ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਐਲਾਨ ਤੋਂ ਬਾਅਦ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ.ਸਿੰਘ ਦਾ ਵੱਡਾ ਬਿਆਨ ਸਾਹਮਣਾ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਾਲੇ ਮੁੱਖ ਮੰਤਰੀ ਹਨ ਅਤੇ ਹੁਣ ਖੇਲ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮਜਬੂਰੀਵੱਸ ਅਸਤੀਫਾ ਦੇਣਾ ਪਿਆ ਹੈ।