Attack on Sukhbir Badal: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ `ਤੇ ਜਾਨਲੇਵਾ ਹਮਲਾ, ਵੇਖੋ ਲਾਈਵ ਵੀਡੀਓ
Firing on Sukhbir Singh Badal: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਫਾਇਰਿੰਗ ਹੋਈ ਹੈ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਪਾ ਲਿਆ ਹੈ। ਦਰਅਸਲ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਪਹੁੰਚੇ ਸੀ।