Baba Sheikh Farid: ਬਾਬਾ ਫਰੀਦ ਆਗਮਨ ਪੁਰਬ ਮੌਕੇ ਗੁਰੂਦੁਆਰਾ ਮਾਈ ਗੋਦੜੀ ਸਾਹਿਬ ਦਾ ਅਲੌਕਿਕ ਨਜ਼ਾਰਾ, ਰੰਗ ਬਿਰੰਗੀਆਂ ਲੜੀਆਂ ਨਾਲ ਸਜਾਇਆ
Baba Sheikh Farid: ਬਾਬਾ ਸ਼ੇਖ ਫਰੀਦ ਜੀ ਦੇ 55ਵੇਂ ਆਗਮਨ ਪੁਰਬ ਮੌਕੇ ਗੁਰੂਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਗੁਰੂਦੁਆਰਾ ਦੀ ਇਮਾਰਤ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ ਜਦੋਂ ਰੰਗ ਬਿਰੰਗੀਆਂ ਲੜੀਆਂ ਨਾਲ ਇਸ ਨੂੰ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ। ਗੁਰੂਦੁਆਰਾ ਸਾਹਿਬ ਵਿੱਚ ਲਗਾਤਾਰ ਕਥਾ ਵਾਚਕਾ ਅਤੇ ਰਾਗੀ ਜੱਥਿਆ ਵੱਲੋਂ ਕੀਰਤਨ ਦਰਬਾਰ ਸਜਾਏ ਜਾ ਰਹੇ ਹਨ। ਦੂਰ- ਦੂਰ ਤੋਂ ਆਏ ਕਥਾ ਵਾਚਕਾ ਵੱਲੋਂ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਜਿੱਥੇ ਕੀਰਤਨ ਸੁਣ ਸੰਗਤ ਨਿਹਾਲ ਹੋ ਰਹੀ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਦਸਿਆ ਗਿਆ ਕਿ 19 ਸਿਤੰਬਰ ਤੋਂ ਲੈਕੇ 23 ਸਤੰਬਰ ਤੱਕ ਲਾਗਾਤਰ ਕੀਰਤਨ ਦਰਬਾਰ ਸਜਾਏ ਜਾਣਗੇ।