Barnala Punjab By Election 2024: AAP ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਆਪਣੀ ਵੋਟ ਭੁਗਤਾਉਣ ਪਹੁੰਚੇ
Punjab By Election 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ AAP ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਆਪਣੀ ਵੋਟ ਭੁਗਤਾਉਣ ਲਈ ਪਹੁੰਚੇ ਹਨ। ਇਸ ਸੀਟ 'ਤੇ 'ਆਪ' ਤੋਂ ਹਰਿੰਦਰ ਸਿੰਘ ਧਾਲੀਵਾਲ ਚੋਣ ਲੜ ਰਹੇ ਹਨ, ਜੋ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਨ। ਵੇਖੋ ਵੀਡੀਓ...