Punjab News: 50 ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ IIT ਅਹਿਮਦਾਬਾਦ ਰਵਾਨਾ ਕਰਨਗੇ CM ਮਾਨ
School Principals IIM Ahmedabad Today News: ਪੰਜਾਬ ਦੀ ਸਿੱਖਿਆ ਪ੍ਰਣਾਲੀ ਦਾ ਪੱਧਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਪੰਜਾਬ ਵਿੱਚੋਂ ਅਧਿਆਪਕਾਂ ਦਾ ਦੂਜਾ ਬੈਂਚ ਭੇਜਿਆ ਜਾਵੇਗਾ। ਪੰਜਾਬ ਸਰਕਾਰ ਹੁਣ ਸੂਬੇ ਦੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਰਵਾਨਾ ਕਰਨਗੇ।