Bathinda News: ਪੰਚਾਇਤ ਵੱਲੋਂ ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲੇ ਨੂੰ 21 ਹਜ਼ਾਰ ਰੁਪਏ ਦੇਣ ਦਾ ਐਲਾਨ
Bathinda News: ਪੰਜਾਬ ਵਿੱਚ ਹੁਣ ਇੱਕ ਪਿੰਡ ਦੀ ਪੰਚਾਇਤ ਨੇ ਸ਼ਰਾਬ ਤੇ ਡੀਜੇ ਰਹਿਤ ਵਿਆਹ ਕਰਨ ਉਤੇ 21000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਬਠਿੰਡਾ ਜ਼ਿਲ੍ਹੇ ਦੀ ਬੱਲੋ ਪਿੰਡ ਦੀ ਗ੍ਰਾਮ ਪੰਚਾਇਤ ਨੇ ਵਿਆਹ ਸਮਾਗਮ ਵਿੱਚ ਸ਼ਰਾਬ ਨਾ ਪਰੋਸਣ ਅਤੇ ਡੀਜੇ ਤੋਂ ਦੂਰ ਰਹਿਣ ਵਾਲੇ ਪਰਿਵਾਰਾਂ ਨੂੰ 21,000 ਰੁਪਏ ਦੀ ਨਕਦ ਉਤਸ਼ਾਹਿਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਦੱਸਿਆ ਕਿ ਇਹ ਫੈਸਲਾ ਪਿੰਡਾਂ ਵਿੱਚ ਵਿਆਹ ਸਮਾਗਮਾਂ ਵਿੱਚ ਫਜ਼ੂਲਖਰਚੀ ਅਤੇ ਸ਼ਰਾਬਖੋਰੀ ਨੂੰ ਰੋਕਣ ਲਈ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਹੈ।