ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਦੇ ਕਿਸਾਨਾਂ ਦੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ
Kisan Bus Accident: ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਤੋਂ ਮਹਾਪੰਚਾਇਤ 'ਚ ਸ਼ਾਮਿਲ ਹੋਣ ਲਈ ਜਾ ਰਹੇ ਕਿਸਾਨਾਂ ਦੀ ਬੱਸ ਨਾਲ ਵੱਡਾ ਹਾਦਸਾ ਹੋਇਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹਰਿਆਣਾ ਦੇ ਟੋਹਾਣਾ ਵਿਖੇ ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬੱਸ ਬਠਿੰਡਾ ਮਾਨਸਾ ਰੋਡ ਤੇ ਧੁੰਦ ਕਾਰਨ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ਵਿਚ 3 ਕਿਸਾਨ ਬੀਬੀਆਂ ਦੀ ਜਾਨ ਚਲੀ ਗਈ ਅਤੇ ਕਈ ਕਿਸਾਨ ਜਖ਼ਮੀ ਹੋਏ ਹਨ।