Bathinda military firing incident update: ਬਠਿੰਡਾ ਮਿਲਿਟ੍ਰੀ ਸਟੇਸ਼ਨ `ਚ ਕੱਲ ਫਾਇਰਿੰਗ ਤੋਂ ਬਾਅਦ ਇੱਕ ਹੋਰ ਫ਼ੌਜੀ ਦੀ ਮੌਤ, ਜਾਣੋ ਪੂਰਾ ਮਾਮਲਾ
Apr 13, 2023, 17:26 PM IST
Bathinda military firing incident update: ਬਠਿੰਡਾ 'ਚ ਬੁੱਧਵਾਰ ਸਵੇਰੇ ਕਰੀਬ 4:35 ਵਜੇ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਮਿਲਿਟ੍ਰੀ ਸਟੇਸ਼ਨ ਦੇ ਅੰਦਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਜਿਸ ਵਿੱਚ ਚਾਰ ਜਵਾਨ ਸ਼ਹੀਦ ਹੋਏ। ਹੁਣ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਿਲਿਟ੍ਰੀ ਸਟੇਸ਼ਨ 'ਚ ਇੱਕ ਹੋਰ ਫ਼ੌਜੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਫੌਜ ਦੇ ਇੱਕ ਸਿਪਾਹੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫੌਜ ਦਾ ਸਿਪਾਹੀ ਲੱਘੂ ਰਾਜ ਸ਼ੰਕਰ ਆਪਣੀ ਡਿਊਟੀ 'ਤੇ ਜਾ ਰਿਹਾ ਸੀ ਕਿ ਉਸ ਨੇ ਅਚਾਨਕ ਆਪਣੀ ਰਾਈਫਲ ਤੋਂ ਗੋਲੀ ਚਲਾ ਦਿੱਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਘਟਨਾ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।