Bathinda News: ਮੌੜ ਮੰਡੀ ਹਲਕੇ ਦੀਆਂ ਸੜਕ ਉੱਪਰ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਦੁਖੀ
Bathinda News: ਬਠਿੰਡਾ ਦੇ ਮੌੜ ਮੰਡੀ ਦੇ ਹਰ ਇੱਕ ਗਲੀ ਸੜਕ ਮੁਹੱਲੇ ਵਿੱਚ ਸੀਵਰੇਜ ਦਾ ਪਾਣੀ ਭਰਿਆ ਹੋਇਆ ਹੈ। ਇਸ ਦੀ ਨਿਕਾਸੀ ਸਿਰਫ ਗੱਲਾਂ ਨਾਲ ਕੀਤੀ ਜਾ ਰਹੀ ਹੈ। ਲੋਕਾਂ ਨੂੰ ਆਪਣੇ ਘਰ ਤੱਕ ਪਹੁੰਚਣ ਲਈ ਵੀ ਗੰਦੇ ਪਾਣੀ ਵਿੱਚੋਂ ਗੁਜ਼ਰ ਕੇ ਜਾਣਾ ਪੈਂਦਾ ਹੈ। ਮੰਡੀ ਦੀਆਂ ਜ਼ਿਆਦਾਤਰ ਸੜਕਾਂ ਨੇ ਛੱਪੜ ਦਾ ਰੂਪ ਧਾਰਿਆ ਹੋਇਆ ਹੈ। ਬਰਸਾਤ ਦੇ ਮੌਸਮ ਵਿੱਚ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।