Bathinda News: ਨਸ਼ਾ ਵੇਚਣ ਵਾਲਿਆਂ ਵੱਲੋਂ ਨਸ਼ੇ ਦੀ ਸਪਲਾਈ ਕਰਨ ਲਈ ਨਵੇਂ ਢੰਗ ਦੀ ਵਰਤੋਂ
Bathinda Viral Video News: ਪੰਜਾਬ ਵਿੱਚ ਨਸ਼ਿਆਂ ਦੇ ਦਰਿਆ ਨੂੰ ਰੋਕਣ ਲਈ ਜਿੱਥੇ ਪਿੰਡਾਂ ਵਿੱਚ ਨਸ਼ਾ ਰੋਕੂ ਕਮੇਟੀਆਂ ਵੱਲੋਂ ਤਨਦੇਹੀ ਨਾਲ ਨਸ਼ਾ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਨਸ਼ਾ ਵੇਚਣ ਵਾਲਿਆਂ ਵੱਲੋਂ ਵੀ ਨਸ਼ੇ ਦੀ ਸਪਲਾਈ ਲਈ ਨਵੇਂ ਨਵੇਂ ਢੰਗ ਤਰੀਕੇ ਅਪਣਾਏ ਜਾ ਰਹੇ ਹਨ। ਬਠਿੰਡਾ ਦੇ ਪਿੰਡ ਕੋਟਸ਼ਮੀਰ ਦੀ ਨਸ਼ਾ ਰੋਕੂ ਕਮੇਟੀ ਵੱਲੋਂ ਇੱਕ ਨੌਜਵਾਨ ਨੂੰ ਨਸ਼ੇ ਸਣੇ ਫੜਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਅਤੇ ਉਸ ਵੱਲੋਂ ਮੋਟਰਸਾਈਕਲ ਵਿੱਚ ਗੁਪਤ ਤਰੀਕੇ ਨਾਲ ਲੁਕਾਇਆ ਗਿਆ ਨਸ਼ਾ ਬਰਾਮਦ ਕੀਤਾ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।