CM Bhagwant Mann: `ਮਨਪ੍ਰੀਤ ਬਾਦਲ ਨੂੰ ਪੰਜਾਬੀ ਦਾ ਅਖ਼ਬਾਰ ਮੈਂ ਪੜ੍ਹਕੇ ਸੁਣਾਉਂਦਾ ਰਿਹੈ` CM ਮਾਨ ਨੇ ਮਨਪ੍ਰੀਤ ਬਾਦਲ `ਤੇ ਕੀਤੇ ਸ਼ਬਦੀ ਹਮਲੇ
CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਗੁਰਦਾਸਪੁਰ ਅਤੇ ਪਾਠਕੋਟ ਵਿੱਚ ਵਪਾਰੀਆਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤੰਜ਼ ਕੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹੋਏ ਹਨ। ਇਨ੍ਹਾਂ ਨੂੰ ਪੰਜਾਬੀ ਕਿਥੋਂ ਆ ਜਾਵੇਗੀ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬੀ ਦਾ ਅਖਬਾਰ ਪੜ੍ਹ ਕੇ ਸੁਣਾਉਂਦੇ ਹੁੰਦੇ ਸੀ।