Amrik Singh Video: ਭਾਈ ਅਮਰੀਕ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸੱਦੀ ਗਈ ਸਿੱਖ ਬੁੱਧੀਜੀਵੀਆਂ ਤੇ ਪੱਤਰਕਾਰਾਂ ਦੀ ਮੀਟਿੰਗ `ਤੇ ਖੜ੍ਹੇ ਕੀਤੇ ਸਵਾਲ
Amritsar Amrik Singh Video: ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਜੀ ਨੇ ਵੀਡੀਓ ਜਾਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਸੱਦੀ ਗਈ ਸਿੱਖ ਬੁੱਧੀਜੀਵੀਆਂ ਅਤੇ ਸਿੱਖ ਪੱਤਰਕਾਰਾਂ ਦੀ ਮੀਟਿੰਗ ਉੱਤੇ ਸਵਾਲ ਖੜ੍ਹੇ ਕੀਤੇ ਹਨ। ਮੀਟਿੰਗ ਵਿੱਚ ਸ਼ਾਮਿਲ ਹੋਣ ਵਾਲੇ ਬੁੱਧੀਜੀਵੀਆਂ ਅਤੇ ਪੱਤਰਕਾਰਾਂ ਨੂੰ ਅਪੀਲ ਕੀਤੀ ਉਹ ਮੀਟਿੰਗ ਵਿੱਚ ਸ਼ਾਮਿਲ ਨਾ ਹੋਣ।