Bhakra Dam Alert: ਪੰਜਾਬ `ਚ ਫਿਰ ਬਣੇ ਹੜ੍ਹ ਦੇ ਹਾਲਾਤ! ਭਾਖੜਾ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ 2 ਫੁੱਟ ਥੱਲੇ, ਵੇਖੋ ਵੀਡੀਓ
Aug 16, 2023, 13:52 PM IST
Bhakra Dam Alert: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ (Bhakra Dam) ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤੱਕ ਖੋਲ੍ਹੇ ਗਏ ਸਨ। ਐਤਵਾਰ ਨੂੰ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ, ਜੋ ਸੋਮਵਾਰ ਨੂੰ ਫਲੱਡ ਗੇਟ ਖੋਲ੍ਹਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਰਹਿ ਗਿਆ। ਜਿਸ ਤੋਂ ਬਾਅਦ ਰਾਤ ਕਰੀਬ 9 ਵਜੇ ਫਲੱਡ ਗੇਟ ਦਾ ਪੱਧਰ ਘੱਟ ਗਿਆ। ਜਿਸ ਕਾਰਨ ਰੋਪੜ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ।