ਪੰਜਾਬ `ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ Golden Temple ਪਹੁੰਚੇ ਰਾਹੁਲ ਗਾਂਧੀ, ਕੇਸਰੀ ਪੱਗ ਬਣੇ ਆਏ ਨਜ਼ਰ
Jan 10, 2023, 17:39 PM IST
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਭਾਰਤ ਜੋੜੋ ਯਾਤਰਾ ਦੇ ਪੰਜਾਬ 'ਚ ਪ੍ਰਵੇਸ਼ ਕਰਦਿਆਂ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ। ਅੰਬਾਲਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਮੇਸ਼ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ 12 ਅਤੇ 13 ਜਨਵਰੀ ਨੂੰ ਦੁਪਹਿਰ 1 ਵਜੇ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਪਦਯਾਤਰਾ ਨਹੀਂ ਹੋਵੇਗੀ। ਯਾਤਰਾ 14 ਜਨਵਰੀ ਨੂੰ ਮੁੜ ਸ਼ੁਰੂ ਹੋਵੇਗੀ ਅਤੇ ਗਾਂਧੀ 15 ਜਨਵਰੀ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ 30 ਜਨਵਰੀ ਨੂੰ ਸ੍ਰੀਨਗਰ ਵਿੱਚ ਗਾਂਧੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੇ ਨਾਲ ਸਮਾਪਤ ਹੋਵੇਗੀ।