Amritsar News: ਬਿਕਰਮ ਸਿੰਘ ਮਜੀਠੀਆ ਨੇ ਹਮਲੇ ਦੀ ਕੀਤੀ ਨਿੰਦਾ, ਸਰਕਾਰਾਂ ਉੱਤੇ ਚੁੱਕੇ ਸਵਾਲ
Amritsar News: ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕੀਤਾ ਗਿਆ ਹੈ, ਉਹ ਗਿਣੀ-ਮਿੱਥੀ ਸਾਜ਼ਿਸ਼ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੁਖਬੀਰ ਬਾਦਲ 'ਤੇ 9ਐਮਐਮ ਦੀ ਪਿਸਟਲ ਨਾਲ ਫਾਇਰ ਕੀਤਾ ਗਿਆ ਹੈ। 9ਐਮਐਮ ਖ਼ਤਰਨਾਕ ਪਿਸਟਲ ਮੰਨਿਆ ਜਾਂਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਦਰ 'ਤੇ ਨਤਮਸਤਕ ਹੋ ਕੇ ਸਿੰਘ ਸਾਹਿਬਾਨ ਦੇ ਹੁਕਮ ਤਹਿਤ ਕੋਈ ਗੁਰੂ ਦਾ ਸਿੱਖ ਆਪਣੀ ਸੇਵਾ ਨਿਭਾ ਰਿਹਾ ਹੈ।