Sidhu Moosewala News: ਸਿੱਧੂ ਮੂਸੇਵਾਲਾ ਦੀ ਹਵੇਲੀ `ਚ ਭੰਗੜਾ ਤੇ ਹੋਲੀ ਖੇਡ ਰਹੇ ਪ੍ਰਸ਼ੰਸਕ; ਦੇਖੋ ਰੌਣਕ ਦੀ ਵੀਡੀਓ
Sidhu Moosewala News: ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਅੱਜ ਬੇਟੇ ਨੂੰ ਜਨਮ ਦਿੱਤਾ ਗਿਆ ਹੈ ਜਿਸ ਦੀ ਤਸਵੀਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ਉਤੇ ਸਿੱਧੂ ਦੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਗਈ ਹੈ। ਇਸ ਖਬਰ ਦੇ ਮਿਲਣ ਤੋਂ ਬਾਅਦ ਲਗਾਤਾਰ ਮੂਸੇਵਾਲਾ ਦੀ ਹਵੇਲੀ ਵਿੱਚ ਸਿੱਧੂ ਦੇ ਪ੍ਰਸ਼ੰਸਕ, ਰਿਸ਼ਤੇਦਾਰ ਅਤੇ ਨਜ਼ਦੀਕੀ ਪਹੁੰਚ ਕੇ ਲੱਡੂ ਵੰਡ ਰਹੇ ਹਨ ਅਤੇ ਭੰਗੜੇ ਪਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹਵੇਲੀ ਵਿੱਚ ਗੁਲਾਲ ਨਾਲ ਵੀ ਖੇਡਿਆ ਜਾ ਰਿਹਾ। ਸਿੱਧੂ ਮੂਸੇਵਾਲਾ ਦੇ 5911 ਦੇ ਅੱਗੇ ਭੰਗੜਾ ਪਾਉਂਦੇ ਹੋਏ ਪ੍ਰਸ਼ੰਸਕ ਅਤੇ ਰਿਸ਼ਤੇਦਾਰਾਂ ਦੀ ਵੀਡੀਓ ਸਾਹਮਣੇ ਆਈ ਹੈ।