Jalandhar by-election 2023: ਭਾਜਪਾ ਵੱਲੋਂ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਗਿਆ ਉਮੀਦਵਾਰ, 10 ਮਈ ਨੂੰ ਵੋਟਿੰਗ ਤੇ 13 ਮਈ ਨੂੰ ਆਉਣਗੇ ਨਤੀਜੇ
Thu, 13 Apr 2023-12:13 pm,
Jalandhar by-election 2023: ਜਲੰਧਰ ਜਿਮਨੀ ਚੋਣ 2023 ਦੀ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ . ਹੁਣ ਭਾਜਪਾ ਨੇ ਵੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇੰਦਰ ਇਕਬਾਲ ਸਿੰਘ ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਈ ਸੀ। ਕੁਝ ਸਮਾਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋਇਆ ਸੀ ਜਿਸ ਕਾਰਨ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ ਤੇ 13 ਮਈ ਨੂੰ ਨਤੀਜੇ ਆਉਣਗੇ, ਵੀਡੀਓ ਵੇਖੋ ਤੇ ਜਾਣੋ..