Jalandhar News: ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਨੇ `ਆਪ` ਨੂੰ ਵੋਟ ਪਾਉਣ ਦੀ ਕੀਤੀ ਅਪੀਲ; ਬਾਅਦ `ਚ ਗਲਤੀ ਸੁਧਾਰੀ
Jalandhar News: ਜਲੰਧਰ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਆਪਣੇ ਪਤੀ ਲਈ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ। ਚੋਣ ਪ੍ਰਚਾਰ ਦੇ ਸਮਾਗਮ ਦੌਰਾਨ ਸੁਸ਼ੀਲ ਰਿੰਕੂ ਦੀ ਪਤਨੀ ਦੀ ਜ਼ੁਬਾਨ ਫਿਸਲ ਗਈ ਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਹਾਲਾਂਕਿ ਬਾਅਦ ਵਿੱਚ ਗਲਤੀ ਸੁਧਾਰਦੇ ਹੋਏ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ।