Gangster Daljit Bhana News: BJP ਵੱਲੋਂ ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ ਕਰਨ ਦੀ ਮੰਗ
Gangster Daljit Bhana News: ਭਾਜਪਾ ਨੇ ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ 'ਤੇ ਸ਼ਿਕਾਇਤ ਦਰਜ ਕਰਵਾਈ ਹੈ ਅਤੇ 'ਆਪ' ਦੀ ਚੋਣ ਮੁਹਿੰਮ ਵਿਚ ਸ਼ਾਮਲ ਹੋਣ, ਵੋਟਰਾਂ ਅਤੇ ਜਲੰਧਰ ਪੱਛਮੀ ਹਲਕੇ ਦੇ ਉਮੀਦਵਾਰਾਂ ਨੂੰ ਡਰਾਉਣ ਕਾਰਨ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਬੀਜੇਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਬੂਥ ਕੈਪਚਰਿੰਗ ਦੀ ਵਿਉਂਤਬੰਦੀ ਕੀਤੀ ਹੈ ਤੇ ਕਤਲ ਕੇਸਾਂ ’ਚ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਨੂੰ ਪੈਰੋਲ ’ਤੇ ਬਾਹਰ ਲਿਆਂਦਾ ਜਾ ਰਿਹਾ ਹੈ। ਆਪ ਪਾਰਟੀ ਲੋਕਾਂ ਨੂੰ ਡਰਾ ਕੇ ਇਹ ਚੋਣ ਜਿੱਤਣਾ ਚਾਹੁੰਦੀ ਹੈ।