BJP leader Balwinder Gill shot: ਅੰਮ੍ਰਿਤਸਰ `ਚ BJP ਆਗੂ ਬਲਵਿੰਦਰ ਗਿੱਲ `ਤੇ ਚੱਲੀ ਗੋਲੀ, ਜਬਾੜੇ `ਚ ਗੋਲੀ ਮਾਰ ਦੋਸ਼ੀ ਮੋਟਰਸਾਈਕਲ `ਤੇ ਹੋਏ ਫ਼ਰਾਰ
Apr 17, 2023, 19:31 PM IST
BJP leader Balwinder Gill shot: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਬੀ.ਜੇ.ਪੀ.ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਐਤਵਾਰ ਦੇਰ ਰਾਤ ਬਾਈਕ 'ਤੇ ਸਵਾਰ ਦੋ ਨੌਜਵਾਨਾਂ ਨੇ ਗੋਲੀ ਮਾਰ ਦਿੱਤੀ। ਪੁਲਿਸ ਅਨੁਸਾਰ ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਹੇ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ ਤੇ ਪਤਾ ਲਗਿਆ ਕਿ ਗੋਲੀ ਜਬਾੜੇ 'ਚੋਂ ਲੰਘ ਕੇ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੋਟਰਸਾਈਕਲ 'ਤੇ ਫ਼ਰਾਰ ਹੋ ਗਿਆ। ਬਲਵਿੰਦਰ ਗਿੱਲ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤੇ ਹੂਣ ਪੁਲਿਸ ਨੇੜੇ ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਵਿੱਚ ਲੱਗੀ ਹੋਈ ਹੈ।