Amrita Warring: ਰਵਨੀਤ ਬਿੱਟੂ ਨੂੰ ਮੰਤਰੀ ਦੀ ਕੁਰਸੀ ਉਤੇ ਰਹਿਣ ਦੀ ਕੋਈ ਹੱਕ ਨਹੀਂ-ਅੰਮ੍ਰਿਤਾ ਵੜਿੰਗ
Amrita Warring: ਗਿੱਦੜਬਾਹਾ ਤੋਂ ਕਾਂਗਰਸ ਉਮੀਦਵਾਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਉਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਬਿਨਾਂ ਜਿੱਤ ਦੇ ਰਵਨੀਤ ਬਿੱਟੂ ਨੂੰ ਭਾਜਪਾ ਨੇ ਮੰਤਰੀ ਬਣਾਇਆ ਪਰ ਉਹ ਅਜੇ ਵੀ ਕੋਝੀ ਬਿਆਨਬਾਜ਼ੀ ਤੋਂ ਬਾਜ ਨਹੀਂ ਆ ਰਹੇ। ਉਨ੍ਹਾਂ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਰਾਜਾ ਵੜਿੰਗ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ।