Rail Roko Andolan: ਕਿਸਾਨਾਂ `ਤੇ ਤਸ਼ੱਦਦ ਖ਼ਿਲਾਫ਼ ਬੀਕੇਯੂ ਉਗਰਾਹਾਂ ਨੇ ਰੇਲਾਂ ਰੋਕੀਆਂ
ਰਵਿੰਦਰ ਸਿੰਘ Thu, 15 Feb 2024-1:00 pm,
Rail Roko Andolan: ਪਿਛਲੇ ਤਿੰਨ ਦਿਨਾਂ ਤੋਂ ਕਿਸਾਨਾਂ ਉਤੇ ਸ਼ੰਭੂ ਬਾਰਡਰ ਉਪਰ ਦਾਗੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਰੋਸ ਵਜੋਂ ਬੀਕੇਯੂ ਉਗਰਾਹਾਂ ਵੱਲੋਂ 15 ਫਰਵਰੀ ਨੂੰ ਪੂਰੇ ਪੰਜਾਬ ਭਰ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਸ ਨੂੰ ਲੈ ਕੇ ਅੱਜ ਮੋਗਾ ਦੇ ਪਿੰਡ ਘਲਕਲਾਂ ਦੇ ਰੇਲਵੇ ਸਟੇਸ਼ਨ ਵਿੱਚ ਬੀਕੇਯੂ ਉਗਰਾਹਾਂ ਜ਼ਿਲ੍ਹਾ ਮੋਗਾ, ਫਰੀਦਕੋਟ ਤੇ ਫਿਰੋਜ਼ਪੁਰ ਉਗਰਾਹਾਂ ਜਥੇਬੰਦੀ ਦੇ ਆਗੂਆ ਨੇ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ।