Ajay Devgn News: ਬਾਲੀਵੁੱਡ ਅਦਾਕਾਰ ਅਜੇ ਦੇਵਗਨ ਨੇ ਕਾਲੀ ਮਾਤਾ ਮੰਦਿਰ ਵਿੱਚ ਟੇਕਿਆ ਮੱਥਾ
Ajay Devgn News: ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿੱਚ ਅੱਜ ਬਾਲੀਵੁੱਡ ਫਿਲਮੀ ਐਕਟਰ ਅਜੇ ਦੇਵਗਨ ਨੇ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ। ਪਿਛਲੇ ਕਈ ਦਿਨਾਂ ਤੋਂ ਬਾਲੀਵੁੱਡ ਸਟਾਰ ਅਜੇ ਦੇਵਗਨ ਪਟਿਆਲਾ ਵਿਖੇ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ ਤੇ ਅੱਜ ਉਨ੍ਹਾਂ ਨੇ ਆਪਣੀ ਟੀਮ ਦੇ ਨਾਲ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ।