Darbar Sahib: ਬਾਲੀਵੁੱਡ ਐਕਟਰ ਸੁਨੀਲ ਸ਼ੈਟੀ ਪਹੁੰਚੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Darbar Sahib: ਬਾਲੀਵੁੱਡ ਐਕਟਰ ਸੁਨੀਲ ਸ਼ੈਟੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਜਦੋਂ ਵੀ ਇਸ ਅਸਥਾਨ ਉੱਤੇ ਪਹੁੰਚਦਾ ਹਾਂ ਮੈਨੂੰ ਇੱਕ ਅਲੱਗ ਜਿਹਾ ਸਕੂਨ ਪ੍ਰਾਪਤ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬੀ ਸਿੰਗਰ ਦਲਜੀਤ ਦੋਸਾਂਜ ਬਾਰੇ ਬੋਲਦੇ ਹੋਏ ਕਿਹਾ ਕਿ ਦਿਲਜੀਤ ਭਾਜੀ ਬਹੁਤ ਵਧੀਆ ਕੰਮ ਕਰ ਰਹੇ ਹਨ।